ਜੰਮੂ-ਕਸ਼ਮੀਰ : ਫੌਜ ਦੀ ਗੱਡੀ ਹਾਦਸੇ ਦਾ ਸ਼ਿਕਾਰ; 5 ਜਵਾਨ ਸ਼ਹੀਦ
ਪੁੰਛ (ਜੰਮੂ-ਕਸ਼ਮੀਰ), 24 ਦਸੰਬਰ-ਜੰਮੂ ਅਤੇ ਕਸ਼ਮੀਰ ਦੇ ਪੁੰਛ ਸੈਕਟਰ 'ਚ ਫੌਜ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ 5 ਜਵਾਨ ਸ਼ਹੀਦ ਹੋ ਗਏ। ਬਚਾਅ ਕਾਰਜ ਜਾਰੀ ਹਨ ਅਤੇ ਜ਼ਖਮੀ ਕਰਮਚਾਰੀ ਡਾਕਟਰੀ ਸਹਾਇਤਾ ਪ੍ਰਾਪਤ ਕਰ ਰਹੇ ਹਨ।