ਵੱਖ-ਵੱਖ ਰਾਜਾਂ ਚ ਨਵੇਂ ਰਾਜਪਾਲ ਨਿਯੁਕਤ
ਨਵੀਂ ਦਿੱਲੀ 24 ਦਸੰਬਰ-ਅਜੈ ਕੁਮਾਰ ਭੱਲਾ ਨੂੰ ਮਣੀਪੁਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਮਿਜ਼ੋਰਮ ਦੇ ਰਾਜਪਾਲ ਡਾ. ਹਰੀ ਬਾਬੂ ਕੰਭਮਪਤੀ ਨੂੰ ਓਡਿਸ਼ਾ ਦਾ ਰਾਜਪਾਲ ਨਿਯੁਕਤ ਕੀਤਾ ਹੈ। ਵਿਜੇ ਕੁਮਾਰ ਸਿੰਘ ਨੂੰ ਮਿਜ਼ੋਰਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਬਿਹਾਰ ਦੇ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੂੰ ਕੇਰਲ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਕੇਰਲ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਨੂੰ ਬਿਹਾਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ। ਰਾਸ਼ਟਰਪਤੀ ਭਵਨ ਤੋਂ ਇਹ ਜਾਣਕਾਰੀ ਮਿਲੀ ਹੈ।