JALANDHAR WEATHER

ਕੇਨ ਬੇਤਵਾ ਨਦੀ ਪ੍ਰਾਜੈਕਟ: ਪ੍ਰਧਾਨ ਮੰਤਰੀ ਅੱਜ ਰੱਖਣਗੇ ਨੀਂਹ ਪੱਥਰ

ਨਵੀਂ ਦਿੱਲੀ, 25 ਦਸੰਬਰ- ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਨਦੀ ਜੋੜਨ ਦੀ ਮੁਹਿੰਮ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਅੱਜ ਉਨ੍ਹਾਂ ਦੀ 100ਵੀਂ ਜੈਯੰਤੀ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੱਧ ਪ੍ਰਦੇਸ਼ ਵਿਚ ਦੇਸ਼ ਦੀ ਪਹਿਲੀ ਕੇਨ-ਬੇਤਵਾ ਨਦੀ ਜੋੜੋ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣਗੇ। ਇਸ ਨਾਲ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੇ ਲੱਖਾਂ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ ਤੇ ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਦੇ 44 ਅਤੇ ਯੂ.ਪੀ. ਦੇ ਕਰੀਬ 21 ਲੱਖ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਮਿਲੇਗੀ। ਪ੍ਰਧਾਨ ਮੰਤਰੀ ਦੁਪਹਿਰ 12.10 ਵਜੇ ਖਜੂਰਾਹੋ ਪਹੁੰਚਣਗੇ। ਖਜੂਰਾਹੋ ਦੇ ਮੇਲਾ ਮੈਦਾਨ ਵਿਚ ਹੋਣ ਵਾਲੇ ਇਸ ਸਮਾਗਮ ਵਿਚ ਮੱਧ ਪ੍ਰਦੇਸ਼ ਦੇ ਰਾਜਪਾਲ ਮੰਗੂਭਾਈ ਪਟੇਲ, ਮੁੱਖ ਮੰਤਰੀ ਡਾ. ਮੋਹਨ ਯਾਦਵ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਵੀ ਮੌਜੂਦ ਰਹਿਣਗੇ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਦੇਸ਼ ਦੇ ਪਹਿਲੇ ਓਮਕਾਰੇਸ਼ਵਰ ਫਲੋਟਿੰਗ ਸੋਲਰ ਪ੍ਰੋਜੈਕਟ ਦਾ ਵੀ ਉਦਘਾਟਨ ਕਰਨਗੇ ਅਤੇ 1153 ਅਟਲ ਗ੍ਰਾਮ ਸੁਸ਼ਾਸਨ ਇਮਾਰਤਾਂ ਦਾ ਭੂਮੀ ਪੂਜਨ ਵੀ ਕਰਨਗੇ। ਉਹ ਅਟਲ ਜੀ ਦੀ ਯਾਦ ਵਿਚ ਟਿਕਟਾਂ ਅਤੇ ਸਿੱਕੇ ਵੀ ਜਾਰੀ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ