ਅਟਲ ਬਿਹਾਰੀ ਵਾਜਪਾਈ ਨੂੰ ਪ੍ਰਧਾਨ ਮੰਤਰੀ ਸਮੇਤ ਵੱਖ ਵੱਖ ਨੇਤਾਵਾਂ ਵਲੋਂ ਸ਼ਰਧਾਂਜਲੀ ਭੇਟ
ਨਵੀਂ ਦਿੱਲੀ, 25 ਦਸੰਬਰ- ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ 100ਵੀਂ ਜਯੰਤੀ ਹੈ। ਸ਼ਰਧਾਂਜਲੀ ਸਮਾਗਮ ਦਿੱਲੀ ਸਥਿਤ ਉਨ੍ਹਾਂ ਦੀ ਸਮਾਧੀ ਸਦਾ ਅਟਲ ਤੋਂ ਸ਼ੁਰੂ ਹੋਇਆ। ਇਸ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਵੱਡੇ ਨੇਤਾਵਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।