JALANDHAR WEATHER

ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ

ਹਠੂਰ, (ਲੁਧਿਆਣਾ), 25 ਦਸੰਬਰ (ਜਸਵਿੰਦਰ ਸਿੰਘ ਛਿੰਦਾ)- ਨਜ਼ਦੀਕੀ ਪਿੰਡ ਡੱਲਾ ਦੇ ਇਕ ਕਿਸਾਨ ਰਾਮ ਸਿੰਘ (60) ਪੁੱਤਰ ਮਲਕੀਤ ਸਿੰਘ ਨੇ ਆਰਥਿਕ ਤੌਰ ’ਤੇ ਪ੍ਰੇਸ਼ਾਨ ਅੱਜ ਤੜਕਸਰ ਆਪਣੇ ਖੇਤ ਜਾ ਕੇ ਰੁੱਖ ਨਾਲ਼ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਿ੍ਰਤਕ ਦੀ ਪਤਨੀ ਦੇ ਬਿਆਨਾਂ ਦੇ ਅਧਾਰਿਤ ਮਾਮਲਾ ਦਰਜ ਕਰ ਲਿਆ ਹੈ। ਸਾਬਕਾ ਸਰਪੰਚ ਨਿਰਮਲ ਸਿੰਘ ਧੀਰਾ ਨੇ ਦੱਸਿਆ ਕਿ ਮਿ੍ਰਤਕ ਰਾਮ ਸਿੰਘ ਆਰਥਿਕ ਤੌਰ ’ਤੇ ਕਾਫ਼ੀ ਪ੍ਰੇਸ਼ਾਨ ਸੀ, ਜਿਸ ਦੇ ਚਲਦਿਆਂ ਉਸ ਨੇ ਇਹ ਰਾਹ ਅਖ਼ਤਿਆਰ ਕਰ ਲਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ