JALANDHAR WEATHER

ਸੜਕ ਹਾਦਸੇ ਵਿਚ ਫ਼ਤਹਿਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਦੋ ਸ਼ਰਧਾਲੂਆਂ ਦੀ ਮੌਤ

ਮੰਡੀ ਗੋਬਿੰਦਗੜ੍ਹ, (ਫਤਿਹਗੜ੍ਹ ਸਾਹਿਬ), 25 ਦਸੰਬਰ (ਰਣਧੀਰ ਸਿੰਘ)- ਸ਼ਹੀਦੀ ਦਿਹਾੜੇ ਮੌਕੇ ਫ਼ਤਿਹਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੀ ਸੰਗਤ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਟਰੈਕਟਰ ਟਰਾਲੀ ਦੀ ਟਰਾਲੇ ਨਾਲ ਟੱਕਰ ਹੋ ਗਈ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਅਵਤਾਰ ਸਿੰਘ ਉਰਫ਼ ਤਾਰੂ (32 ਸਾਲ) ਅਤੇ ਸੁਰਿੰਦਰ ਸਿੰਘ (15) ਵਜੋਂ ਹੋਈ ਹੈ। ਮ੍ਰਿਤਕ ਹਲਕਾ ਖੇਮਕਰਨ ਦੇ ਪਿੰਡ ਭਗਵਾਨਪੁਰਾ ਦੇ ਰਹਿਣ ਵਾਲੇ ਸਨ। ਹਾਦਸੇ ’ਚ 10 ਤੋਂ ਵੱਧ ਸ਼ਰਧਾਲੂ ਜ਼ਖਮੀ ਹੋ ਗਏ। ਇਸ ਸੰਬੰਧੀ ਮੰਡੀ ਗੋਬਿੰਦਗੜ੍ਹ ਥਾਣਾ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ