ਗਿਆਨੀ ਰਘਬੀਰ ਸਿੰਘ ਨੂੰ ਮਿਲਣ ਪੁੱਜੇ ਐਡਵੋਕੇਟ ਧਾਮੀ
ਅੰਮ੍ਰਿਤਸਰ, 25 ਦਸੰਬਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਉਨ੍ਹਾਂ ਦੇ ਨਿਵਾਸ ਅਸਥਾਨ ’ਤੇ ਪੁੱਜੇ। ਇਸ ਤੋਂ ਬਾਅਦ ਜਦੋਂ ਉਹ ਬਾਹਰ ਨਿਕਲੇ ਤਾਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਨਾਂਹ ਕਰ ਦਿੱਤੀ ਤੇ ਕਿਹਾ ਕਿ ਸ਼ਹੀਦੀ ਪੰਦਰਵਾੜੇ ਤੱਕ ਮੈਂ ਬਿਲਕੁਲ ਵੀ ਨਹੀਂ ਬੋਲਾਂਗਾ।