ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜ ਪਿਆਰੇ ਸਾਹਿਬਾਨ ਸਨਮੁੱਖ ਹੋਏ ਪੇਸ਼
ਅੰਮ੍ਰਿਤਸਰ, 25 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਸਨਮੁੱਖ ਪੇਸ਼ ਹੋਏ। ਭਾਵੇਂ ਉਨ੍ਹਾਂ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ, ਪਰ ਜਾਣਕਾਰੀ ਅਨੁਸਾਰ ਉਹ ਪਿਛਲੇ ਦਿਨੀਂ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਬਾਰੇ ਬੋਲੇ ਗਏ ਅਪਸ਼ਬਦਾਂ ਸੰਬੰਧੀ ਪੰਜ ਪਿਆਰੇ ਸਾਹਿਬਾਨ ਅੱਗੇ ਪੇਸ਼ ਹੋਣ ਆਏ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਆਪਣੇ ਵਲੋਂ ਬੀਬੀ ਜਗੀਰ ਕੌਰ ਪ੍ਰਤੀ ਜਾਣੇ ਅਣਜਾਣੇ ਬੋਲੇ ਗਏ ਅਪਸ਼ਬਦਾਂ ਸੰਬੰਧੀ ਖਿਮਾ ਯਾਚਨਾ ਵੀ ਮੰਗੀ ਸੀ।