ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ’ਤੇ ਪਲਟੀ ਬੱਸ ਪਲਟੀ
ਟਾਂਡਾ ਉੜਮੁੜ, (ਹੁਸ਼ਿਆਰਪੁਰ), 25 ਦਸੰਬਰ (ਭਗਵਾਨ ਸਿੰਘ ਸੈਣੀ)- ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ’ਤੇ ਪੈਂਦੇ ਟਾਂਡਾ ਉੜਮੁੜ ਤੋਂ ਕੁਝ ਕਿਲੋਮੀਟਰ ਦੂਰ ਪਿੰਡ ਕੁਰਾਲਾ ਨਜ਼ਦੀਕ ਇਕ ਨਿੱਜੀ ਕੰਪਨੀ ਦੀ ਬੱਸ ਪਲਟ ਗਈ, ਜਿਸ ਵਿਚ ਸਵਾਰ ਯਾਤਰੀ ਜ਼ਖਮੀ ਹੋ ਗਏ। ਇਹ ਬੱਸ ਦਸੂਹਾ ਤੋਂ ਜਲੰਧਰ ਸਾਈਡ ਜਾ ਰਹੀ ਸੀ ਅਤੇ ਡਰਾਈਵਰ ਓਵਰਟੇਕ ਕਰ ਰਿਹਾ ਸੀ, ਜਿਸ ਕਾਰਨ ਬੱਸ ਪਲਟ ਗਈ ਅਤੇ ਕਰੀਬ 20-25 ਜ਼ਖਮੀ ਯਾਤਰੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ, ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।