ਅਕਾਲ ਪੁਰਖ ਕੀ ਫੌਜ ਤੇ ਪੰਥਕ ਤਾਲਮੇਲ ਸੰਗਠਨ ਵਲੋਂ ਸਾਡਾ ਵਿਰਸਾ ਸਾਡਾ ਪਰਿਵਾਰ ਸਮਾਗਮ ਕਰਵਾਇਆ
ਅੰਮ੍ਰਿਤਸਰ, 25 ਦਸੰਬਰ (ਜਸਵੰਤ ਸਿੰਘ ਜੱਸ)- ਰਹੀਐ ਅਕਾਲ ਪੁਰਖ ਕੀ ਫੌਜ ਅਤੇ ਪੰਥਕ ਤਾਲਮੇਲ ਸੰਗਠਨ ਵਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਅੰਮ੍ਰਿਤਸਰ ਵਿਖੇ ਸਾਡਾ ਵਿਰਸਾ ਸਾਡਾ ਪਰਿਵਾਰ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਖਾਲਸਾ ਹੀ ਬਾਣਿਆਂ ਵਿੱਚ ਵੱਡੀ ਗਿਣਤੀ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਤੇ ਨੌਜਵਾਨਾਂ ਦੇ ਸੁੰਦਰ ਦਸਤਾਰ ਤੇ ਦੁਮਾਲਾ ਸਜਾਉਣ ਅਤੇ ਭੁਜੰਗੀ ਖਾਲਸਾ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਅਕਾਲ ਪੁਰਖ ਕੀ ਫੌਜ ਦੇ ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।