ਪੀਲੀਭੀਤ ਐਨਕਾਊਂਟਰ ਮਾਮਲਾ : ਮ੍ਰਿਤਕ ਤਿੰਨਾਂ ਨੌਜਵਾਨਾਂ ਦਾ ਹੋਇਆ ਅੰਤਿਮ ਸੰਸਕਾਰ
ਕਲਾਨੌਰ (ਗੁਰਦਾਸਪੁਰ), 25 ਦਸੰਬਰ (ਪੁਰੇਵਾਲ)-ਉੱਤਰ ਪ੍ਰਦੇਸ਼ ਦੇ ਪੀਲੀਭੀਤ ’ਚ ਯੂ.ਪੀ. ਤੇ ਪੰਜਾਬ ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਹੋਏ ਮੁਕਾਬਲੇ ’ਚ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਤਿੰਨ ਨੌਜਵਾਨ ਮਾਰੇ ਗਏ ਸਨ ਜਿਨ੍ਹਾਂ 'ਤੇ ਪੁਲਿਸ ਵਲੋਂ ਪੁਲਿਸ ਚੌਕੀ ਬਖਸ਼ੀਵਾਲ ਵਿਖੇ ਕੀਤੇ ਗਏ ਗ੍ਰਨੇਡ ਹਮਲੇ ਨਾਲ ਸਬੰਧਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ ਮ੍ਰਿਤਕ ਗੁਰਵਿੰਦਰ ਸਿੰਘ ਦਾ ਕਲਾਨੌਰ, ਮ੍ਰਿਤਕ ਜਸ਼ਨਪ੍ਰੀਤ ਸਿੰਘ ਦਾ ਪਿੰਡ ਨਿੱਕਾ ਸ਼ਹੂਰ ਅਤੇ ਮ੍ਰਿਤਕ ਰਵਿੰਦਰ ਸਿੰਘ ਦਾ ਪਿੰਡ ਅਗਵਾਨ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਮੌਜੂਦ ਰਹੀ।