ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਯੋਗ ਲੋਕਾਂ ਤੱਕ ਪਹੁੰਚਾਉਣਾ ਹੀ ਅਸਲ ਮਾਇਨੇ 'ਚ ਸੁਸ਼ਾਸਨ ਹੈ - ਮੰਤਰੀ ਰਣਬੀਰ ਗੰਗਵਾ
ਕਰਨਾਲ (ਹਰਿਆਣਾ), 25 ਦਸੰਬਰ (ਗੁਰਮੀਤ ਸਿੰਘ ਸੱਗੂ)-ਕਰਨਾਲ ਦੇ ਮਿੰਨੀ ਸਕੱਤਰੇਤ ਸਥਿਤ ਸਭਾਗਾਰ ਵਿਚ ਜ਼ਿਲ੍ਹਾ ਪੱਧਰੀ ਸੁਸ਼ਾਸਨ ਦਿਵਸ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਜਨ ਸਿਹਤ ਇੰਜੀਨੀਅਰਿੰਗ ਅਤੇ ਲੋਕ ਨਿਰਮਾਣ ਮੰਤਰੀ ਰਣਬੀਰ ਗੰਗਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਸਭ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਤਸਵੀਰ ਅੱਗੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਰਣਬੀਰ ਗੰਗਵਾ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਯੋਗ ਲੋਕਾਂ ਤੱਕ ਪਹੁੰਚਾਉਣ ਵਿਚ ਹੀ ਸਹੀ ਮਾਅਨਿਆਂ ਵਿਚ ਚੰਗਾ ਸ਼ਾਸਨ ਹੈ। ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਇਸ ਫਰਜ਼ ਨੂੰ ਹੋਰ ਵਧੀਆ ਤਰੀਕੇ ਨਾਲ ਨਿਭਾਵਾਂਗੇ।