ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸੀ 30 ਦਸੰਬਰ ਦੀ ਰਣਨੀਤੀ
ਖਨੌਰੀ (ਸੰਗਰੂਰ), 26 ਦਸੰਬਰ-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 30 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਰੱਖਿਆ ਜਾਵੇਗਾ। ਸਾਨੂੰ ਬਹੁਤ ਸਾਰੀਆਂ ਯੂਨੀਅਨਾਂ ਅਤੇ ਗਰੁੱਪਾਂ ਦਾ ਸਮਰਥਨ ਮਿਲਿਆ ਹੈ। ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ਸਮੇਤ ਇਸ ਦਿਨ ਰੇਲ ਆਵਾਜਾਈ ਬੰਦ ਰਹੇਗੀ ਅਤੇ 30 ਦਸੰਬਰ ਨੂੰ ਸੜਕੀ ਆਵਾਜਾਈ ਵੀ ਬੰਦ ਰਹੇਗੀ।