ਸ. ਮਨਮੋਹਨ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਮਨ ਨੂੰ ਬਹੁਤ ਦੁੱਖ ਹੋਇਆ - ਡਾ. ਚੀਮਾ
ਚੰਡੀਗੜ੍ਹ ,26 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਲਈ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਉਘੇ ਅਰਥਸ਼ਾਸਤਰੀ ਸ. ਮਨਮੋਹਨ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਮਨ ਨੂੰ ਬਹੁਤ ਦੁੱਖ ਹੋਇਆ। ਇਕ ਵਿਦਵਾਨ-ਰਾਜਨੇਤਾ, ਭਾਰਤ ਦੇ ਆਰਥਿਕ ਸੁਧਾਰਾਂ ਦੇ ਇਕ ਆਰਕੀਟੈਕਟ, ਉਨ੍ਹਾਂ ਦੀ ਬੇਮਿਸਾਲ ਸਿਆਣਪ ਅਤੇ ਨਿਮਰਤਾ ਨੇ ਸਾਡੇ ਰਾਸ਼ਟਰ ਦੇ ਤਾਣੇ-ਬਾਣੇ 'ਤੇ ਇਕ ਅਮਿੱਟ ਛਾਪ ਛੱਡੀ ਹੈ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।