ਕੇਂਦਰੀ ਗ੍ਰਹਿ ਮੰਤਰੀ ਵਲੋਂ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ ,26 ਦਸੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਦਿਆਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ ਦੀ ਖ਼ਬਰ ਬੇਹੱਦ ਦੁਖਦ ਹੈ। ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਤੋਂ ਲੈ ਕੇ ਦੇਸ਼ ਦੇ ਵਿੱਤ ਮੰਤਰੀ ਤੱਕ ਅਤੇ ਪ੍ਰਧਾਨ ਮੰਤਰੀ ਵਜੋਂ ਡਾ. ਮਨਮੋਹਨ ਸਿੰਘ ਨੇ ਦੇਸ਼ ਦੇ ਸ਼ਾਸਨ ਵਿਚ ਅਹਿਮ ਭੂਮਿਕਾ ਨਿਭਾਈ ਹੈ, ਮੈਂ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ।