ਹਰਿਆਣਾ ਦੇ ਮੁੱਖ ਮੰਤਰੀ ਵਲੋਂ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ ,26 ਦਸੰਬਰ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਟਵੀਟ ਕਰਦਿਆਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਜੀ ਦੇ ਦਿਹਾਂਤ ਦੀ ਖ਼ਬਰ ਬਹੁਤ ਦੁਖਦਾਈ ਹੈ। ਪੰਜਾਬ ਦੇ ਇਕ ਸਧਾਰਨ ਪਿੰਡ ਤੋਂ ਇਕ ਅਰਥ ਸ਼ਾਸਤਰੀ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਬਣਨ ਤੱਕ ਦੀ ਤੁਹਾਡੀ ਯਾਤਰਾ ਤੁਹਾਡੇ ਸਮਰਪਣ ਨੂੰ ਦਰਸਾਉਂਦੀ ਹੈ।