ਭਾਰਤ ਲਈ ਡਾ. ਮਨਮੋਹਨ ਸਿੰਘ ਦੇ ਯੋਗਦਾਨ ਨੂੰ ਹਮੇਸ਼ਾ ਰੱਖਿਆ ਜਾਵੇਗਾ ਯਾਦ- ਮੋਹਨ ਭਾਗਵਤ
ਨਵੀਂ ਦਿੱਲੀ, 27 ਦਸੰਬਰ- ਰਾਸ਼ਟਰੀ ਸਵੈ ਸੇਵਕ ਸੰਘ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ ’ਤੇ ਸੋਗ ਪ੍ਰਗਟ ਕੀਤਾ ਹੈ। ਸੰਘ ਮੁਖੀ ਡਾ. ਮੋਹਨ ਭਾਗਵਤ ਨੇ ਕਿਹਾ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਦੇ ਸੀਨੀਅਰ ਨੇਤਾ ਡਾ. ਮਨਮੋਹਨ ਸਿੰਘ ਦੇ ਦਿਹਾਂਤ ਨਾਲ ਸਮੁੱਚਾ ਦੇਸ਼ ਬੇਹੱਦ ਦੁਖੀ ਹੈ। ਰਾਸ਼ਟਰੀ ਸਵੈਮ ਸੇਵਕ ਸੰਘ ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪਿਆਰਿਆਂ ਅਤੇ ਪ੍ਰਸ਼ੰਸਕਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹੈ। ਡਾ. ਮਨਮੋਹਨ ਸਿੰਘ ਸਾਧਾਰਨ ਪਿਛੋਕੜ ਤੋਂ ਆਉਣ ਦੇ ਬਾਵਜੂਦ ਦੇਸ਼ ਦੇ ਸਭ ਤੋਂ ਉੱਚ ਅਹੁਦੇ ’ਤੇ ਪੁੱਜੇ ਤੇ ਭਾਰਤ ਲਈ ਪ੍ਰਸਿੱਧ ਅਰਥ ਸ਼ਾਸਤਰੀ ਡਾ. ਸਿੰਘ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਅਸੀਂ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਬਖ਼ਸ਼ਣ।