ਆਮ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੰਟਰੋਲ ਸਥਾਪਿਤ
ਕੋਟ ਫੱਤਾ (ਬਠਿੰਡਾ) , 27 ਦਸੰਬਰ (ਰਣਜੀਤ ਸਿੰਘ ਬੁੱਟਰ) - ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਰਦੂਲਗੜ੍ਹ ਤੋਂ ਬਠਿੰਡਾ ਨੂੰ ਆ ਰਹੀ ਇਕ ਪ੍ਰਾਈਵੇਟ ਬੱਸ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ਤੇ ਕੋਟਸ਼ਮੀਰ ਵਿਚਕਾਰ ਗੰਦੇ ਨਾਲੇ ਵਿਚ ਡਿੱਗ ਪਈ ਜਿਸ ਦੀ ਸੂਚਨਾ ਮਿਲਣ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪਾਰਟੀਆਂ ਮੌਕੇ 'ਤੇ ਹੀ ਘਟਨਾ ਵਾਲੇ ਸਥਾਨ 'ਤੇ ਪਹੁੰਚੀਆਂ। ਐਨ. ਡੀ. ਆਰ. ਐਫ. ਅਤੇ ਲੋਕਲ ਵਲੰਟੀਅਰਾਂ ਦੇ ਸਹਿਯੋਗ ਨਾਲ ਹਾਦਸਾ ਗ੍ਰਸਤ ਬੱਸ 'ਚੋਂ ਮੁਸਾਫਰਾਂ ਨੂੰ ਬਾਹਰ ਕੱਢਿਆ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਹਾਦਸੇ ਵਿਚ ਮ੍ਰਿਤਕਾਂ ਦੀ ਪਹਿਚਾਣ ਦਾ ਹਾਲੇ ਪਤਾ ਨਹੀਂ ਲਗਾਇਆ ਗਿਆ ਜਦੋਂ ਵੀ ਇਸ ਬਾਰੇ ਪਤਾ ਲਗਾਇਆ ਜਾਂਦਾ ਹੈ ਤਾਂ ਸਮੇਂ ਸਿਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪਬਲਿਕ ਦੀ ਸੁਵਿਧਾ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਨ੍ਹਾਂ ਦਾ ਮੋਬਾਈਲ ਨੰਬਰ 97801-00498 ਅਤੇ 96468-15951 ਹੈ।