ਅੱਜ ਪੰਜ ਤੱਤਾਂ ’ਚ ਵਿਲੀਨ ਹੋਣਗੇ ਡਾ. ਮਨਮੋਹਨ ਸਿੰਘ
ਨਵੀਂ ਦਿੱਲੀ, 28 ਦਸੰਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਅੱਜ ਦਿੱਲੀ ਦੇ ਨਿਗਮਬੋਧ ਘਾਟ ਵਿਖੇ ਹੋਵੇਗਾ। ਉਨ੍ਹਾਂ ਦੀ ਅੰਤਿਮ ਯਾਤਰਾ ਸਵੇਰੇ 9:30 ਵਜੇ ਦਿੱਲੀ ਸਥਿਤ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁੱਖ ਦਫ਼ਤਰ ਤੋਂ ਨਿਗਮਬੋਧ ਘਾਟ ਲਈ ਰਵਾਨਾ ਹੋਵੇਗੀ। ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ ਡਾ. ਸਿੰਘ ਦੀ ਮ੍ਰਿਤਕ ਦੇਹ ਅੱਜ ਸਵੇਰੇ 8 ਵਜੇ ਉਨ੍ਹਾਂ ਦੀ ਰਿਹਾਇਸ਼ ਤੋਂ ਏ.ਆਈ.ਸੀ.ਸੀ ਹੈੱਡਕੁਆਰਟਰ ਲਿਆਂਦੀ ਜਾਵੇਗੀ, ਜਿੱਥੇ ਲੋਕ ਅਤੇ ਕਾਂਗਰਸੀ ਵਰਕਰ ਸਵੇਰੇ 8:30 ਤੋਂ 9:30 ਤੱਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਸਕਣਗੇ।