JALANDHAR WEATHER

ਜਗਜੀਤ ਸਿੰਘ ਡੱਲੇਵਾਲ ਮਾਮਲੇ ’ਚ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ ਲਗਾਈ ਫਟਕਾਰ

ਨਵੀਂ ਦਿੱਲੀ, 28 ਦਸੰਬਰ- ਖਨੌਰੀ ਸਰਹੱਦ ’ਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਇਹ ਸੁਣਵਾਈ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਕੀਤੀ। ਇਸ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਜੇਕਰ ਡੱਲੇਵਾਲ ਨੂੰ ਹਸਪਤਾਲ ਵਿਚ ਤਬਦੀਲ ਕੀਤਾ ਗਿਆ ਤਾਂ ਕਿਸਾਨ ਵਿਰੋਧ ਕਰ ਸਕਦੇ ਹਨ, ਜਿਸ ’ਤੇ ਸੁਪਰੀਮ ਕੋਰਟ ਨੇ ਕਿਹਾ ਕਿ ਮੰਗਾਂ ਲਈ ਅੰਦੋਲਨ ਇਕ ਜ਼ਮਹੂਰੀ ਤਰੀਕਾ ਹੈ, ਪਰ ਕਿਸੇ ਨੂੰ ਹਸਪਤਾਲ ਲਿਜਾਣ ਤੋਂ ਰੋਕਣ ਲਈ ਅੰਦੋਲਨ ਕਦੇ ਨਹੀਂ ਸੁਣਿਆ ਗਿਆ। ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਕਿ ਪਹਿਲਾਂ ਤੁਸੀਂ ਮੁਸ਼ਕਿਲਾਂ ਖੜ੍ਹੀਆਂ ਕਰਦੇ ਹੋ ਅਤੇ ਫਿਰ ਕਹਿੰਦੇ ਹੋ ਕਿ ਤੁਸੀਂ ਕੁਝ ਨਹੀਂ ਕਰ ਸਕਦੇ। ਅਦਾਲਤ ਨੇ ਡੱਲੇਵਾਲ ਨੂੰ ਹਸਪਤਾਲ ਲਿਜਾਣ ਦਾ ਵਿਰੋਧ ਕਰਨ ਵਾਲਿਆਂ ਖਿਲਾਫ਼ ਵੀ ਸਖ਼ਤ ਰੁਖ਼ ਦਿਖਾਇਆ। ਸੁਪਰੀਮ ਕੋਰਟ ਨੇ ਕਿਹਾ ਕਿ ਇਹ ਕਿਹੋ ਜਿਹੇ ਕਿਸਾਨ ਆਗੂ ਹਨ ਜੋ ਡੱਲੇਵਾਲ ਦੀ ਮੌਤ ਚਾਹੁੰਦੇ ਹਨ। ਉਨ੍ਹਾਂ ’ਤੇ ਦਬਾਅ ਦਿਖਾਈ ਦੇ ਰਿਹਾ ਹੈ। ਅਦਾਲਤ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਡੱਲੇਵਾਲ ਨੂੰ ਹਸਪਤਾਲ ਵਿਚ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ ਤੋਂ ਸੰਤੁਸ਼ਟ ਨਹੀਂ ਹਨ। ਅਦਾਲਤ ਨੇ ਕੇਂਦਰ ਨੂੰ ਹੁਕਮ ਦਿੱਤਾ ਕਿ ਜੇਕਰ ਡੱਲੇਵਾਲ ਨੂੰ ਸ਼ਿਫਟ ਕਰਨ ਵਿਚ ਮਦਦ ਦੀ ਲੋੜ ਹੈ ਤਾਂ ਸਹਾਇਤਾ ਮੁਹੱਈਆ ਕਰਵਾਈ ਜਾਵੇ। ਹੁਣ ਇਸ ਮਾਮਲੇ ’ਤੇ ਮੁੜ ਸੁਣਵਾਈ 31 ਦਸੰਬਰ ਨੂੰ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ