ਡਾ. ਮਨਮੋਹਨ ਸਿੰਘ ਦਾ ਦੇਸ਼ ਦੇ ਆਰਥਿਕ ਵਿਕਾਸ ਅਤੇ ਤਰੱਕੀ ’ਚ ਪਾਇਆ ਯੋਗਦਾਨ ਬੇਮਿਸਾਲ -ਵਿਧਾਇਕ ਰਾਣਾ ਇੰਦਰਪਰਤਾਪ ਸਿੰਘ
ਸੁਲਤਾਨਪੁਰ ਲੋਧੀ, (ਕਪੂਰਥਲਾ), 28 ਦਸੰਬਰ (ਥਿੰਦ)- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰਪਰਤਾਪ ਸਿੰਘ ਨੇ ਕਿਹਾ ਕਿ ਭਾਰਤ ਦੇ ਆਰਥਿਕ ਵਿਕਾਸ ਅਤੇ ਤਰੱਕੀ ਵਿਚ ਪਾਏ ਯੋਗਦਾਨ ਕਰਕੇ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਦੁਨੀਆਂ ਦੇ ਮਹਾਨ ਅਰਥ ਸ਼ਾਸਤਰੀ ਸਨ, ਜਿਨ੍ਹਾਂ ਦੀਆਂ ਨੀਤੀਆਂ ਨੂੰ ਸੰਸਾਰ ਦੇ ਦੇਸ਼ਾਂ ਦੇ ਆਗੂ ਵੀ ਮੰਨਦੇ ਸਨ। ਉਨ੍ਹਾਂ ਨੇ ਕਿਹਾ ਕਿ 1991 ਵਿਚ ਜਦੋਂ ਵਿਸ਼ਵ ਭਰ ਵਿਚ ਆਰਥਿਕ ਮੰਦਹਾਲੀ ਦਾ ਦੌਰ ਸੀ ਤਾਂ ਡਾ. ਮਨਮੋਹਨ ਸਿੰਘ ਨੇ ਦੀਆਂ ਨੀਤੀਆਂ ਨੇ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤੀ ਪ੍ਰਦਾਨ ਕੀਤੀ।