JALANDHAR WEATHER

ਯੂਥ ਕਾਂਗਰਸ ਪੰਜਾਬ ਵਲੋਂ ਡਾ. ਮਨਮੋਹਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਲੌਂਗੋਵਾਲ (ਸੰਗਰੂਰ), 28 ਦਸੰਬਰ (ਵਿਨੋਦ ਸ਼ਰਮਾ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਅਤੇ ਯੂਥ ਕਾਂਗਰਸ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਐਡ. ਗੁਰਤੇਗ ਸਿੰਘ ਲੌਂਗੋਵਾਲ ਨੇ ਨਵੀਂ ਦਿੱਲੀ ਸਥਿਤ ਆਲ ਇੰਡੀਆ ਕਾਂਗਰਸ ਦੇ ਦਫਤਰ ਪੁੱਜ ਕੇ ਯੂਥ ਕਾਂਗਰਸ ਪੰਜਾਬ ਵਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਦੇ ਦਰਸ਼ਨ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ। ਮਹਿੰਦਰਾ ਅਤੇ ਐਡ. ਲੌਂਗੋਵਾਲ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਦਾ ਦਿਹਾਂਤ ਭਾਰਤ ਦੇਸ਼ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਨੇ ਆਪਣੀ ਲਿਆਕਤ ਸਦਕਾ ਦੇਸ਼ ਦੀ ਆਰਥਿਕਤਾ ਨੂੰ ਸਹੀ ਲੀਹ ਉਤੇ ਲਿਆਂਦਾ ਸੀ। ਉਹ ਦੇਸ਼ ਦੇ ਯੁੱਗ ਪੁਰਸ਼ ਸਨ ਅਤੇ ਉਨ੍ਹਾਂ ਵਲੋਂ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ