ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੁਣ 30 ਦੀ ਬਜਾਏ 31 ਦਸੰਬਰ ਨੂੰ ਹੋਵੇਗੀ
ਅੰਮ੍ਰਿਤਸਰ, 28 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 30 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੁਣ 31 ਦਸੰਬਰ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਫੈਸਲਾ ਕਿਸਾਨ ਜਥੇਬੰਦੀਆਂ ਵਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸਮਰਥਨ ਵਿਚ ਲਿਆ ਹੈ। ਉਨ੍ਹਾਂ ਕਿਹਾ ਕਿ 31 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦਾ ਏਜੰਡਾ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਭੇਜੇ ਗਏ ਪਹਿਲਾਂ ਵਾਲੇ ਏਜੰਡੇ ਅਨੁਸਾਰ ਹੀ ਰਹੇਗਾ।