ਮੁੰਬਈ : ਐਮ.ਐਮ.ਆਰ.ਡੀ.ਏ. ਵਲੋਂ ਨਿਰਮਾਣ ਗਤੀਵਿਧੀਆਂ ਤੋਂ ਧੂੜ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ
ਮੁੰਬਈ, 28 ਦਸੰਬਰ - ਮੁੰਬਈ ਮੈਟਰੋਪੋਲੀਟਨ ਰੀਜਨ ਡਿਵੈਲਪਮੈਂਟ ਅਥਾਰਟੀ (ਐਮ.ਐਮ.ਆਰ.ਡੀ.ਏ.) ਨੇ ਨਿਰਮਾਣ ਗਤੀਵਿਧੀਆਂ ਤੋਂ ਧੂੜ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਕ ਪ੍ਰੈਸ ਰਿਲੀਜ਼ ਵਿਚ ਕਿਹਾ ਗਿਆ ਹੈ ਕਿ ਇਹ ਉਪਾਅ ਮੁੰਬਈ ਦੀ ਹਵਾ ਦੀ ਗੁਣਵੱਤਾ ਵਿਚ ਸੁਧਾਰ ਕਰਨ ਅਤੇ ਟਿਕਾਊ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਕ ਮਹੱਤਵਪੂਰਨ ਕਦਮ ਹੈ।