JALANDHAR WEATHER

ਦਿੱਲੀ ਪੁਲਿਸ ਨੇ ਗੈਰ-ਕਾਨੂੰਨੀ ਪ੍ਰਵਾਸੀਆਂ 'ਤੇ ਸ਼ਿਕੰਜਾ ਕੱਸਿਆ, 8 ਬੰਗਲਾਦੇਸ਼ੀਆਂ ਨੂੰ ਕੀਤਾ ਡਿਪੋਰਟ

ਨਵੀਂ ਦਿੱਲੀ, 29 ਦਸੰਬਰ - ਰਾਜਧਾਨੀ ਵਿਚ ਬੰਗਲਾਦੇਸ਼ੀ ਨਾਗਰਿਕਾਂ ਸਮੇਤ ਪ੍ਰਵਾਸੀਆਂ ਦੇ ਅਣਅਧਿਕਾਰਤ ਤੌਰ 'ਤੇ ਰੁਕਣ ਦੀਆਂ ਵਧਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ, ਦਿੱਲੀ ਪੁਲਿਸ ਨੇ ਪ੍ਰਮਾਣਿਤ ਭਾਰਤੀ ਦਸਤਾਵੇਜ਼ਾਂ ਤੋਂ ਬਿਨਾਂ ਰਹਿਣ ਵਾਲੇ ਵਿਅਕਤੀਆਂ ਦੀ ਪਛਾਣ ਕਰਨ, ਹਿਰਾਸਤ ਵਿਚ ਲੈਣ ਅਤੇ ਉਨ੍ਹਾਂ ਨੂੰ ਵਾਪਸ ਭੇਜਣ ਲਈ ਯਤਨ ਤੇਜ਼ ਕਰ ਦਿੱਤੇ ਹਨ। ਪੁਲਿਸ ਨੇ ਕਿਹਾ ਕਿ ਮੁਹਿੰਮ ਦੇ ਹਿੱਸੇ ਵਜੋਂ ਬੰਗਲਾਦੇਸ਼ ਤੋਂ ਅੱਠ ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਪਤਾ ਲਗਾਇਆ ਗਿਆ ਅਤੇ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫਤਰ (ਐਫ.ਆਰ.ਆਰ.ਓ.) ਰਾਹੀਂ ਉਨ੍ਹਾਂ ਦੇ ਦੇਸ਼ ਭੇਜ ਦਿੱਤਾ ਗਿਆ।
ਬੰਗਲਾਦੇਸ਼ੀ ਨਾਗਰਿਕਾਂ ਦੀ ਪਛਾਣ ਜਹਾਂਗੀਰ, ਉਸ ਦੀ ਪਤਨੀ ਪਰੀਨਾ ਬੇਗਮ ਅਤੇ ਉਨ੍ਹਾਂ ਦੇ ਛੇ ਬੱਚਿਆਂ ਵਜੋਂ ਹੋਈ ਹੈ। ਸਾਰੇ ਰੰਗਪੁਰੀ ਦੇ ਰਹਿਣ ਵਾਲੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ