ਕਿਸਾਨੀ ਸੰਘਰਸ਼ ਦੇ ਸਮਰਥਨ ’ਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਅਦਾਰੇ 30 ਦਸੰਬਰ ਨੂੰ ਰਹਿਣਗੇ ਬੰਦ
ਅੰਮ੍ਰਿਤਸਰ, 29 ਦਸੰਬਰ (ਹਰਮਿੰਦਰ ਸਿੰਘ) - ਕਿਸਾਨ ਜਥੇਬੰਦੀਆਂ ਵਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਅਤੇ ਅਦਾਰੇ ਬੰਦ ਰਹਿਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸਾਨੀ ਸੰਘਰਸ਼ ਦੇ ਸਮਰਥਨ ਇਹ ਫ਼ੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ 30 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵੀ 31 ਦਸੰਬਰ ’ਤੇ ਕਰ ਦਿੱਤੀ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਆਪਣਾ ਹਠੀ ਰਵੱਈਆ ਛੱਡ ਕੇ ਤਰਜੀਹੀ ਪੱਧਰ ਉੱਤੇ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣਾ ਚਾਹੀਦਾ ਹੈ।