ਭਾਰਤ-ਪਾਕਿਸਤਾਨ ਵਪਾਰ ਚਲਾਉਣ ਸੰਬੰਧੀ ਅਟਾਰੀ ਵਿਖੇ ਹੋਈ ਕਾਨਫ਼ਰੰਸ
ਅਟਾਰੀ, (ਅੰਮ੍ਰਿਤਸਰ), 31 ਦਸੰਬਰ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦਾ ਵਪਾਰ ਫਿਰ ਤੋਂ ਚਲਾਉਣ ਸੰਬੰਧੀ ਸਰਹੱਦੀ ਕਸਬਾ ਅਟਾਰੀ ਵਿਖੇ ਕਾਨਫ਼ਰੰਸ ਹੋਈ। ਇਸ ਕਾਨਫ਼ਰੰਸ ਵਿਚ ਜ਼ਮਹੂਰੀ ਕਿਸਾਨ ਸਭਾ ਪੰਜਾਬ, ਕਿਰਤੀ ਕਿਸਾਨ ਯੂਨੀਅਨ ਪੰਜਾਬ, ਹਿੰਦ ਪਾਕਿਸਤਾਨ ਦੋਸਤੀ ਮੰਚ ਦੇ ਜਨਰਲ ਸੈਕਟਰੀ ਅਤੇ ਪ੍ਰਸਿੱਧ ਪੱਤਰਕਾਰ ਸਤਨਾਮ ਸਿੰਘ ਮਾਣਕ, ਫੋਕਲਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਅਤੇ ਹੋਰ ਸੰਸਥਾਵਾਂ ਵਲੋਂ ਸਹਿਯੋਗ ਦਿੱਤਾ ਗਿਆ। ਇਸ ਮੌਕੇ ਸਰਹੱਦੀ ਪਿੰਡਾਂ ਦੇ ਸੈਂਕੜੇ ਲੋਕ ਮੌਜੂਦ ਸਨ, ਜਿਨ੍ਹਾਂ ਵਲੋਂ ਦੋਹਾਂ ਦੇਸ਼ਾਂ ਦਾ ਵਪਾਰ ਚਲਾਉਣ ਸੰਬੰਧੀ ਸਹਿਮਤੀ ਪ੍ਰਗਟਾਈ ਗਈ। ਇਸ ਮੌਕੇ ਸੂਬਾ ਕਿਸਾਨ ਆਗੂ ਸਤਨਾਮ ਸਿੰਘ ਅਜਨਾਲਾ, ਪ੍ਰਧਾਨ ਰਤਨ ਸਿੰਘ ਰੰਧਾਵਾ, ਮੰਗਤ ਰਾਮ ਪਾਸਲਾ, ਹਰਦੇਵ ਸਿੰਘ ਸੰਧੂ ਕਿਸਾਨ ਆਗੂ, ਸਰਪੰਚ ਹਰਪ੍ਰੀਤ ਸਿੰਘ ਅਟਾਰੀ ਅਤੇ ਰਮੇਸ਼ ਯਾਦਵ ਆਦਿ ਕਿਸਾਨਾਂ ਵਲੋਂ ਵਿਚਾਰ ਸਾਂਝੇ ਕੀਤੇ ਗਏ।