JALANDHAR WEATHER

ਡੱਲੇਵਾਲ ਸੰਬੰਧੀ ਸੁਪਰੀਮ ਕੋਰਟ ’ਚ ਅੱਜ ਹੋਵੇਗੀ ਸੁਣਵਾਈ

ਨਵੀਂ ਦਿੱਲੀ, 2 ਜਨਵਰੀ- ਖਨੌਰੀ ਬਾਰਡਰ ’ਤੇ 38 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਅਦਾਲਤ ਨੂੰ ਦੱਸੇਗੀ ਕਿ ਡੱਲੇਵਾਲ ਦੇ ਇਲਾਜ ਲਈ ਕੀ ਉਪਰਾਲੇ ਕੀਤੇ ਗਏ ਹਨ। ਇਸ ਵਿਚ ਪੰਜਾਬ ਦੇ ਡੀ.ਜੀ.ਪੀ. ਅਤੇ ਮੁੱਖ ਸਕੱਤਰ ਵੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਹੋਣਗੇ। 30 ਦਸੰਬਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਹਸਪਤਾਲ ਦਾਖ਼ਲ ਕਰਵਾਉਣ ਲਈ 3 ਦਿਨਾਂ ਦਾ ਸਮਾਂ ਦਿੱਤਾ ਸੀ। ਇਸ ਦੌਰਾਨ ਸਰਕਾਰ ਨੇ ਕਿਹਾ ਸੀ ਕਿ ਇਕ ਵਿਚੋਲੇ ਨੇ ਅਰਜ਼ੀ ਦਿੱਤੀ ਹੈ ਕਿ ਜੇਕਰ ਕੇਂਦਰ ਦਖਲ ਦੇਵੇ ਤਾਂ ਡੱਲੇਵਾਲ ਗੱਲਬਾਤ ਲਈ ਤਿਆਰ ਹੈ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵਲੋਂ ਸਮਾਂ ਮੰਗੀ ਗਈ ਅਰਜ਼ੀ ਨੂੰ ਸਵੀਕਾਰ ਕਰ ਲਿਆ ਸੀ। ਬੁੱਧਵਾਰ ਨੂੰ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਗੱਲਬਾਤ ਚੰਗੇ ਮਾਹੌਲ ਵਿਚ ਹੋਈ ਹੈ। ਦੂਜੇ ਪਾਸੇ ਡਾਕਟਰਾਂ ਵਲੋਂ ਜਾਰੀ ਮੈਡੀਕਲ ਬੁਲੇਟਿਨ ਅਨੁਸਾਰ ਡੱਲੇਵਾਲ ਨੂੰ ਬੋਲਣ ਵਿਚ ਵੀ ਮੁਸ਼ਕਿਲ ਆ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ