ਦਿਮਾਗੀ ਤੌਰ 'ਤੇ ਪਰੇਸ਼ਾਨ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀਤੀ
ਕਪੂਰਥਲਾ, 3 ਜਨਵਰੀ (ਅਮਨਜੋਤ ਸਿੰਘ ਵਾਲੀਆ) - ਪਿੰਡ ਦਬੁਰਜੀ ਵਿਖੇ ਇਕ ਨੌਜਵਾਨ ਨੇ ਕੋਈ ਜ਼ਹਿਰੀਲੀ ਚੀਜ਼ ਪੀ ਲਈ ਜਿਸਦੀ ਹਾਲਤ ਖ਼ਰਾਬ ਹੋਣ 'ਤੇ ਉਸਦੇ ਪਰਿਵਾਰਕ ਮੈਂਬਰ ਉਸਨੂੰ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾਕਟਰ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਦਬੁਰਜੀ ਜੋ ਕਿ ਪਿਛਲੇ ਕੁੱਝ ਦਿਨਾਂ ਤੋਂ ਦਿਮਾਗੀ ਤੌਰ 'ਤੇ ਪਰੇਸ਼ਾਨ ਚੱਲ ਰਿਹਾ ਸੀ, ਨੇ ਅੱਜ ਕੋਈ ਜ਼ਹਿਰੀਲੀ ਚੀਜ਼ ਪੀ ਲਈ। ਮੁੱਢਲੇ ਇਲਾਜ ਤੋਂ ਬਾਅਦ ਉਸ ਦੀ ਹਾਲਤ ਖ਼ਰਾਬ ਹੁੰਦੀ ਦੇਖ ਉਸ ਨੂੰ ਅੰਮਿ੍ਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਙ ਇਸ ਸੰਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।