ਚੀਨ 'ਚ ਸਾਹ ਦੀਆਂ ਬਿਮਾਰੀਆਂ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਮੰਤਰਾਲੇ ਨੇ ਬੁਲਾਈ ਸੰਯੁਕਤ ਨਿਗਰਾਨੀ ਸਮੂਹ ਦੀ ਮੀਟਿੰਗ
ਨਵੀਂ ਦਿੱਲੀ, 4 ਜਨਵਰੀ - ਚੀਨ ਵਿਚ ਪਿਛਲੇ ਕੁਝ ਹਫ਼ਤਿਆਂ ਵਿਚ ਸਾਹ ਦੀਆਂ ਬਿਮਾਰੀਆਂ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰੀ ਸਿਹਤ ਮੰਤਰਾਲੇ ਨੇ ਸੰਯੁਕਤ ਨਿਗਰਾਨੀ ਸਮੂਹ ਦੀ ਮੀਟਿੰਗ ਬੁਲਾਈ ਹੈ। ਕੇਂਦਰੀ ਸਿਹਤ ਮੰਤਰਾਲਾ ਸਾਰੇ ਉਪਲਬਧ ਚੈਨਲਾਂ ਰਾਹੀਂ ਚੀਨ ਦੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਨੂੰ ਸਥਿਤੀ ਬਾਰੇ ਸਮੇਂ ਸਿਰ ਅੱਪਡੇਟ ਸਾਂਝੇ ਕਰਨ ਦੀ ਬੇਨਤੀ ਕੀਤੀ ਗਈ ਹੈ। ਭਾਰਤ ਸਾਹ ਦੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਚੰਗੀ ਤਰ੍ਹਾਂ ਤਿਆਰ ਹੈ, ਨਿਗਰਾਨੀ ਵਿੱਚ ਕੋਈ ਅਸਾਧਾਰਨ ਵਾਧਾ ਨਹੀਂ ਹੁੰਦਾ।