JALANDHAR WEATHER

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਘੋਗਰਾ (ਹੁਸ਼ਿਆਰਪੁਰ), 5 ਜਨਵਰੀ (ਆਰ.ਐੱਸ. ਸਲਾਰੀਆ)-ਗੁਰਦੁਆਰਾ ਸਿੰਘ ਸਭਾ ਹਲੇੜ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੇ ਅੱਗੇ ਸੁੰਦਰ ਪਾਲਕੀ ਸਾਹਿਬ ਸੁਸ਼ੋਭਿਤ ਕੀਤੀ ਗਈ ਤੇ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਸੰਗਤਾਂ ਵਲੋਂ ਨਗਰ ਕੀਰਤਨ ਉਤੇ ਫੁੱਲਾਂ ਦੀ ਵਰਖਾ ਕੀਤੀ ਗਈ ਤੇ ਸ਼ਰਧਾਲੂ ਸੰਗਤਾਂ ਵਲੋਂ ਲੰਗਰ ਲਗਾਏ ਗਏ। ਭਾਈ ਜਸਵੀਰ ਸਿੰਘ ਵਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ, ਜਸਵੰਤ ਸਿੰਘ ਜਸਵੀਰ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ