ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਬੰਗੀ ਰੁਲਦੂ (ਬਠਿੰਡਾ), 5 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)-ਇਥੋਂ ਨੇੜਲੇ ਪਿੰਡ ਬੰਗੀ ਰੁਲਦੂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ। ਇਸ ਨਗਰ ਕੀਰਤਨ ਵਿਚ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ। ਇਹ ਨਗਰ ਕੀਰਤਨ ਗੁਰਦੁਆਰਾ ਅਕਾਲ ਉਤਸਵ ਤੋਂ ਸ਼ੁਰੂ ਹੋਇਆ। ਇਸ ਦੌਰਾਨ ਸੰਗਤਾਂ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ, ਇਸ ਨਗਰ ਕੀਰਤਨ ਦੌਰਾਨ ਸੰਗਤਾਂ ਲਈ ਥਾਂ-ਥਾਂ ਉਤੇ ਲੰਗਰ ਲਗਾਏ ਗਏ।