ਖਨੌਰੀ ਸਰਹੱਦ 'ਤੇ ਕਿਸਾਨ ਆਗੂਆਂ ਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਮੀਟਿੰਗ
ਖਨੌਰੀ (ਸੰਗਰੂਰ), 5 ਜਨਵਰੀ (ਬਲਵਿੰਦਰ ਸਿੰਘ ਥਿੰਦ)-ਖਨੌਰੀ ਸਰਹੱਦ ਉਤੇ ਕਿਸਾਨੀ ਮੰਗਾਂ ਮਨਵਾਉਣ ਲਈ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ ਸਹੂਲਤਾਂ ਪ੍ਰਦਾਨ ਕਰਵਾਏ ਜਾਣ ਲਈ ਕਿਸਾਨ ਅੰਦੋਲਨ ਦੇ ਨਜ਼ਦੀਕ ਇਕ ਨਿੱਜੀ ਹੋਟਲ ਵਿਚ ਪੁਲਿਸ ਪ੍ਰਸ਼ਾਸਨ ਅਤੇ ਕਿਸਾਨ ਆਗੂਆਂ ਵਿਚਕਾਰ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਵਿਚ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਅਤੇ ਨੌਜਵਾਨ ਕਿਸਾਨ ਆਗੂ ਅਭਿਮਨਿਊ ਕੋਹਾੜ ਜਦਕਿ ਪੁਲਿਸ ਪ੍ਰਸ਼ਾਸਨ ਦੀ ਤਰਫੋਂ ਸੇਵਾ-ਮੁਕਤ ਡੀ. ਆਈ. ਜੀ. ਨਰਿੰਦਰ ਭਾਰਗਵ ਅਤੇ ਐਸ.ਐਸ.ਪੀ. ਪਟਿਆਲਾ ਡਾਕਟਰ ਨਾਨਕ ਸਿੰਘ ਮੌਜੂਦ ਹਨ। ਜਿਨ੍ਹਾਂ ਵਿਚਕਾਰ ਇਸ ਮਾਮਲੇ ਨੂੰ ਲੈ ਕੇ ਵਿਚਾਰ-ਚਰਚਾ ਚੱਲ ਰਹੀ ਹੈ।