ਸ਼ੰਬੂ ਬੈਰੀਅਰ 'ਤੇ ਕਾਰ ਦੀ ਫੇਟ ਵੱਜਣ ਨਾਲ ਕਿਸਾਨ ਦੀ ਮੌਤ
ਰਾਜਪੁਰਾ (ਪਟਿਆਲਾ), 5 ਜਨਵਰੀ (ਰਣਜੀਤ ਸਿੰਘ)-ਸ਼ੰਭੂ ਬੈਰੀਅਰ ਉਤੇ ਅਣਪਛਾਤੇ ਕਾਰ ਡਰਾਈਵਰ ਦੀ ਫੇਟ ਵੱਜਣ ਕਾਰਨ ਕਿਸਾਨ ਆਗੂ ਸੁਖਮੰਦਰ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕਿਸਾਨ ਆਗੂ ਸੁਖਮੰਦਰ ਸਿੰਘ ਨੂੰ ਅਣਪਛਾਤੇ ਕਾਰ ਡਰਾਈਵਰ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ, ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਸੁਖਮੰਦਰ ਸਿੰਘ ਜ਼ਖਮਾਂ ਦੀ ਤਾਬ ਨਾ ਚੱਲਦਾ ਹੋਇਆ ਜ਼ਿੰਦਗੀ ਦੀ ਜੰਗ ਹਾਰ ਗਿਆ।