ਸ਼੍ਰੋਮਣੀ ਕਮੇਟੀ ਦੀ ਮੰਗ 'ਤੇ ਪੰਜਾਬ ਸਰਕਾਰ ਨੇ ਪ੍ਰਕਾਸ਼ ਪੁਰਬ ਮੌਕੇ ਸੂਬੇ ਅੰਦਰ ਬੈਂਕਾਂ 'ਚ ਸਰਕਾਰੀ ਛੁੱਟੀ ਐਲਾਨੀ
ਅੰਮ੍ਰਿਤਸਰ, 5 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਪੰਜਾਬ ਸਰਕਾਰ ਵਲੋਂ ਭਲਕੇ 6 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਰਾਜ ਅੰਦਰ ਬੈਂਕਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਇਸ ਛੁੱਟੀ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਬੀਤੀ 23 ਦਸੰਬਰ ਨੂੰ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸ਼੍ਰੀ ਕੇ.ਈ.ਪੀ. ਸਿਨਹਾ ਨੂੰ ਪੱਤਰ ਲਿਖ ਕੇ ਬੈਂਕਾਂ ਵਿਚ ਵੀ ਪ੍ਰਕਾਸ਼ ਪੁਰਬ ਮੌਕੇ ਛੁੱਟੀ ਐਲਾਨਣ ਦੀ ਮੰਗ ਕੀਤੀ ਸੀ।