JALANDHAR WEATHER

ਮੰਗਾਂ ਨਾ ਮੰਨੇ ਜਾਣ 'ਤੇ ਪੀ.ਸੀ.ਐਮ.ਐਸ.ਏ. ਵਲੋਂ 20 ਜਨਵਰੀ ਨੂੰ ਹੜਤਾਲ ਦੀ ਚਿਤਾਵਨੀ

ਕਪੂਰਥਲਾ, 5 ਜਨਵਰੀ (ਅਮਨਜੋਤ ਸਿੰਘ ਵਾਲੀਆ)-ਪੰਜਾਬ ਸਰਕਾਰ ਵਲੋਂ ਮੰਨੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਪੀ.ਸੀ.ਐਮ.ਐਸ.ਏ. ਕਪੂਰਥਲਾ ਵਲੋਂ ਮੁੜ ਹੜਤਾਲ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ, ਜਿਸ ਕਾਰਨ ਹਸਪਤਾਲਾਂ ਦੀਆਂ ਸੇਵਾਵਾਂ ਮੁੜ ਪ੍ਰਭਾਵਿਤ ਹੋ ਸਕਦੀਆਂ ਹਨ। ਹੜਤਾਲ ਸਬੰਧੀ ਜਾਣਕਾਰੀ ਦਿੰਦਿਆਂ ਪੀ.ਸੀ.ਐਮ.ਐਸ.ਏ. ਜ਼ਿਲ੍ਹਾ ਕਪੂਰਥਲਾ ਦੇ ਜਨਰਲ ਸਕੱਤਰ ਡਾ. ਅਭਿਸ਼ੇਕ ਗਿੱਲ ਤੇ ਪ੍ਰੈੱਸ ਸਕੱਤਰ ਡਾ. ਅਮਨਜੋਤ ਕੌਰ ਨੇ ਦੱਸਿਆ ਕਿ ਬੀਤੇ ਵਰ੍ਹੇ ਸਤੰਬਰ ਮਹੀਨੇ ਦੌਰਾਨ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੈਡੀਕਲ ਅਫ਼ਸਰਾਂ ਵਲੋਂ ਸੁਰੱਖਿਆ ਅਤੇ ਤਰੱਕੀਆਂ ਦੀਆਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਓ.ਪੀ.ਡੀ. ਸੇਵਾਵਾਂ ਬੰਦ ਕਰਕੇ ਹੜਤਾਲ ਕੀਤੀ ਗਈ ਸੀ, ਜਿਸ 'ਤੇ ਸਰਕਾਰ ਨੇ ਉਨ੍ਹਾਂ ਨੂੰ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਪਰ ਹਾਲੇ ਤੱਕ ਜਿਨ੍ਹਾਂ ਮੰਗਾਂ 'ਤੇ ਸਹਿਮਤੀ ਬਣੀ ਸੀ, ਉਹ ਲਾਗੂ ਨਹੀਂ ਕੀਤੀਆਂ ਗਈਆਂ, ਜਿਸ ਦੇ ਰੋਸ ਵਜੋਂ ਪੀ.ਸੀ.ਐਮ.ਐਸ.ਏ. ਵਲੋਂ ਮੁੜ 20 ਜਨਵਰੀ ਨੂੰ ਹੜਤਾਲ ਕਰਨ ਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪੀ.ਸੀ.ਐਮ.ਐਸ. ਦੀ ਮੀਟਿੰਗ 12 ਜਨਵਰੀ ਨੂੰ ਸਾਰੇ ਜ਼ਿਲ੍ਹਿਆਂ ਦੀਆਂ ਇਕਾਈਆਂ ਵਿਚ ਰੱਖੀ ਗਈ ਹੈ, ਜਿਸ ਵਿਚ ਰਣਨੀਤੀ ਨੂੰ ਹੋਰ ਤੇਜ਼ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ