ਜਲੰਧਰ ਦਿਹਾਤੀ ਪੁਲਿਸ ਵਲੋਂ ਬਲਾਚੌਰੀਆ ਤੇ ਕੌਸ਼ਲ ਗਰੋਹ ਦਾ ਮੈਂਬਰ ਕਾਬੂ
ਜਲੰਧਰ, 6 ਜਨਵਰੀ-ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਰੋਹ ਦੇ ਇਕ ਮੁੱਖ ਸ਼ੂਟਰ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਹਰਕਮਲਪ੍ਰੀਤ ਖੱਖ ਨੇ ਦੱਸਿਆ ਕਿ ਮੁਲਜ਼ਮ ਹਿਮਾਚਲ ਪ੍ਰਦੇਸ਼ ਵਿਚ ਇਕ ਕਰੱਸ਼ਰ ਮਾਲਕ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਵਿਚ ਅਹਿਮ ਭੂਮਿਕਾ ਨਿਭਾਅ ਰਿਹਾ ਸੀ ਅਤੇ ਗਰੋਹ ਵਲੋਂ ਜਬਰੀ ਕਾਲਾਂ ਕਰਨ ਦਾ ਕੰਮ ਕਰਦਾ ਸੀ। ਮੁਲਜ਼ਮ ਦੀ ਪਛਾਣ ਮਨਜੋਤ ਸਿੰਘ ਉਰਫ਼ ਮਨੀ ਪੁੱਤਰ ਕੁਲਵਿੰਦਰ ਸਿੰਘ ਵਾਸੀ ਮੋਰਾਂਵਾਲੀ, ਥਾਣਾ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ, ਜਿਸ ਨੂੰ ਅਪਰਾਧ ਸ਼ਾਖਾ ਜਲੰਧਰ ਦਿਹਾਤੀ ਦੇ ਇੰਚਾਰਜ ਸਬ-ਇੰਸਪੈਕਟਰ ਅਮਨਦੀਪ ਵਰਮਾ ਦੀ ਅਗਵਾਈ ਹੇਠਲੀ ਟੀਮ ਨੇ ਕਾਬੂ ਕੀਤਾ ਹੈ।