ਕਰਨਾਟਕ 'ਚ 2 ਐਚ.ਐਮ.ਪੀ.ਵੀ. ਕੇਸਾਂ ਦੇ ਮੱਦੇਨਜ਼ਰ ਦਿੱਲੀ ਦੇ ਸਿਹਤ ਮੰਤਰੀ ਵਲੋਂ ਦਿੱਤੇ ਗਏ ਇਹ ਆਦੇਸ਼
ਨਵੀਂ ਦਿੱਲੀ, 6 ਜਨਵਰੀ-ਕਰਨਾਟਕ 'ਚ 2 ਐਚ.ਐਮ.ਪੀ.ਵੀ. ਕੇਸਾਂ ਦੇ ਮੱਦੇਨਜ਼ਰ ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਦਿੱਲੀ ਵਿਚ ਪੂਰੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਸਲਾਹ ਅਨੁਸਾਰ ਸਾਰੇ ਹਸਪਤਾਲਾਂ ਨੂੰ ਸਾਹ ਦੀ ਬਿਮਾਰੀ ਵਿਚ ਕਿਸੇ ਵੀ ਸੰਭਾਵੀ ਵਾਧੇ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਲਈ ਕਿਹਾ ਹੈ।