ਥਾਣਾ ਸਦਰ 'ਚ ਤਾਇਨਾਤ ਮਹਿਲਾ ਕਾਂਸਟੇਬਲ ਦੀ ਡਿਊਟੀ ਦੌਰਾਨ ਮੌਤ
ਕਪੂਰਥਲਾ, 6 ਜਨਵਰੀ (ਅਮਨਜੋਤ ਸਿੰਘ ਵਾਲੀਆ)-ਥਾਣਾ ਸਦਰ ਵਿਚ ਤਾਇਨਾਤ ਹੋਮਗਾਰਡ ਦੀ ਇਕ ਲੇਡੀ ਕਾਂਸਟੇਬਲ ਦੀ ਡਿਊਟੀ ਦੌਰਾਨ ਅਚਾਨਕ ਸਿਹਤ ਵਿਗੜਨ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਹੋਮਗਾਰਡ ਦੀ ਮੁਲਾਜ਼ਮ ਰੂਪਾ ਪਤਨੀ ਵਿਜੇ ਕੁਮਾਰ ਵਾਸੀ ਥਾਣਾ ਸਦਰ ਕੁਆਰਟਰ ਜੋ ਕਿ ਥਾਣਾ ਸਦਰ ਵਿਚ ਹੀ ਤਾਇਨਾਤ ਸੀ, ਦੀ ਦੇਰ ਸ਼ਾਮ ਅਚਾਨਕ ਸਿਹਤ ਵਿਗੜਨ 'ਤੇ ਉਸਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ ਜਿਥੇ ਡਿਊਟੀ ਡਾਕਟਰ ਵਲੋਂ ਜਾਂਚ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ ਹੈ, ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ।