ਅੱਜ ਹੋਵੇਗਾ ਦਿੱਲੀ ਚੋਣਾਂ ਦਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫ਼ਰੰਸ
ਨਵੀਂ ਦਿੱਲੀ, 7 ਜਨਵਰੀ- ਚੋਣ ਕਮਿਸ਼ਨ ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਦਾ ਅੱਜ ਐਲਾਨ ਕੀਤਾ ਜਾਵੇਗਾ। ਚੋਣ ਕਮਿਸ਼ਨ ਦੁਪਹਿਰ 2 ਵਜੇ ਪ੍ਰੈੱਸ ਕਾਨਫਰੰਸ ਕਰੇਗਾ। ਇਸ ਦੇ ਨਾਲ ਹੀ ਦਿੱਲੀ ਵਿਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਦਿੱਲੀ ਵਿਚ ਮੁੱਖ ਤੌਰ ’ਤੇ ਤਿੰਨ ਵੱਡੀਆਂ ਪਾਰਟੀਆਂ ਚੋਣ ਲੜ ਰਹੀਆਂ ਹਨ। ਆਮ ਆਦਮੀ ਪਾਰਟੀ ਨੇ 70, ਕਾਂਗਰਸ ਨੇ 48 ਅਤੇ ਭਾਜਪਾ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ 2025 ਨੂੰ ਖ਼ਤਮ ਹੋ ਰਿਹਾ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਫਰਵਰੀ 2020 ਵਿਚ ਹੋਈਆਂ ਸਨ, ਜਿਸ ਵਿਚ ਆਮ ਆਦਮੀ ਪਾਰਟੀ ਨੇ ਪੂਰਨ ਬਹੁਮਤ ਅਤੇ 70 ਵਿਚੋਂ 62 ਸੀਟਾਂ ਜਿੱਤੀਆਂ ਸਨ।