JALANDHAR WEATHER

ਮੰਦਰ ਵਿਚੋਂ 40 ਕਿੱਲੋ ਚਾਂਦੀ ਲੈ ਕੇ ਚੋਰ ਫ਼ਰਾਰ

ਲੁਧਿਆਣਾ, 7 ਜਨਵਰੀ (ਪਰਮਿੰਦਰ ਸਿੰਘ ਆਹੂਜਾ, ਰਪੇਸ਼ ਕੁਮਾਰ) - ਲੁਧਿਆਣਾ ਦੇ ਭਾਈ ਰਣਧੀਰ ਸਿੰਘ ਨਗਰ ਨਜ਼ਦੀਕ ਸਥਿਤ ਸ਼ੀਤਲਾ ਮਾਤਾ ਮੰਦਰ ਵਿਚ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਮੰਦਿਰ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਦੇਰ ਰਾਤ ਚੋਰਾਂ ਵਲੋਂ 40 ਕਿਲੋ ਦੇ ਕਰੀਬ ਚਾਂਦੀ ਚੋਰੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਘਟਨਾ ਦੀ ਸੀ.ਸੀ.ਟੀ.ਵੀ. ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਥਾਣਾ ਸਰਾਭਾ ਨਗਰ ਦੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ