ਕੱਲ੍ਹ ਨੂੰ ਨਹੀਂ ਹੋਵੇਗੀ ਪੀ.ਆਰ.ਟੀ.ਸੀ. ਦੀ ਹੜਤਾਲ
ਪਟਿਆਲਾ, 7 ਜਨਵਰੀ (ਗੁਰਵਿੰਦਰ ਸਿੰਘ ਔਲਖ,ਗਗਨਦੀਪ ਸ਼ਰਮਾ))- ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਯੂਨੀਅਨ ਵਲੋਂ ਵਿੱਢੀ ਗਈ ਤਿੰਨ ਰੋਜ਼ਾ ਸੂਬਾਈ ਹੜਤਾਲ ਦੇ ਅੱਜ ਦੂਜੇ ਦਿਨ ਮੁੱਖ ਮੰਤਰੀ ਵਲੋਂ 15 ਜਨਵਰੀ ਨੂੰ ਮੀਟਿੰਗ ਦਾ ਸਮਾਂ ਦੇਣ ਤੋਂ ਬਾਅਦ ਯੂਨੀਅਨ ਵਲੋਂ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਇਸ ਤਹਿਤ ਕੱਲ੍ਹ, 8 ਜਨਵਰੀ ਤੋਂ ਬੱਸ ਸਰਵਿਸ ਚਾਲੂ ਹੋ ਜਾਵੇਗੀ।