ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਵਲੋਂ ਤਿੱਬਤ 'ਚ ਵਿਨਾਸ਼ਕਾਰੀ ਭੂਚਾਲ 'ਤੇ ਟਵੀਟ
ਨਵੀਂ ਦਿੱਲੀ, 7 ਜਨਵਰੀ-ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਟਵੀਟ ਕੀਤਾ ਕਿ ਤਿੱਬਤ ਖੁਦਮੁਖਤਿਆਰ ਖੇਤਰ ਵਿਚ ਵਿਨਾਸ਼ਕਾਰੀ ਭੂਚਾਲ ਕਾਰਨ ਹੋਏ ਜਾਨੀ ਅਤੇ ਸੰਪਤੀ ਦੇ ਨੁਕਸਾਨ 'ਤੇ ਸਰਕਾਰ ਅਤੇ ਭਾਰਤ ਦੇ ਲੋਕ ਸੰਵੇਦਨਾ ਪ੍ਰਗਟ ਕਰਦੇ ਹਨ। ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ।