ਦਿੱਲੀ ਮੁੱਖ ਮੰਤਰੀ ਰਿਹਾਇਸ਼ ’ਤੇ ਪੁੱਜੇ ਸੌਰਭ ਭਾਰਦਵਾਜ ਤੇ ਸੰਜੇ ਸਿੰਘ
ਨਵੀਂ ਦਿੱਲੀ, 8 ਜਨਵਰੀ- ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਅਤੇ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪਹੁੰਚੇ, ਜਿੱਥੇ ਪੁਲਿਸ ਬੈਰੀਕੇਡਿੰਗ ਲਗਾਈ ਗਈ ਹੈ ਅਤੇ ਵੱਡੀ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਕੱਲ੍ਹ ਭਾਜਪਾ ਦੇ ‘ਸ਼ੀਸ਼ ਮਹਿਲ’ ਦੇ ਦੋਸ਼ਾਂ ਅਤੇ ਇਸ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ ਸੰਜੇ ਸਿੰਘ ਨੇ ਭਾਜਪਾ ਨੂੰ ਮੀਡੀਆ ਕਰਮਚਾਰੀਆਂ ਦੇ ਨਾਲ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਜਾਣ ਦੀ ਚੁਣੌਤੀ ਦਿੱਤੀ ਸੀ। ਇਥੇ ਪੁੱਜਣ ’ਤੇ ਸੰਜੇ ਸਿੰਘ ਨੂੰ ਪੁਲਿਸ ਵਲੋਂ ਰੋਕ ਦਿੱਤਾ ਗਿਆ, ਜਿਥੇ ਕਿ ਆਪ ਆਗੂਆਂ ਦੀ ਪੁਲਿਸ ਅਧਿਕਾਰੀਆਂ ਨਾਲ ਬਹਿਸ ਹੋ ਗਈ ।