JALANDHAR WEATHER

ਸਕੂਲ ਬੱਸ ਹੋਈ ਹਾਦਸੇ ਦਾ ਸ਼ਿਕਾਰ, 11 ਬੱਚੇ ਜ਼ਖ਼ਮੀ

ਭਵਾਨੀਗੜ੍ਹ, (ਸੰਗਰੂਰ), 8 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਸ਼ਹਿਰ ਭਵਾਨੀਗੜ੍ਹ ਵਿਖੇ ਅੱਜ ਸਵੇਰੇ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਭਵਾਨੀਗੜ੍ਹ ਦੇ ਨਿੱਜੀ ਸਕੂਲ ਦੀ ਬੱਸ ਭਵਾਨੀਗੜ੍ਹ ਨਾਭਾ ਕੈਂਚੀਆਂ ਵਿਖੇ ਇਕ ਆਈ-20 ਕਾਰ ਦੇ ਨਾਲ ਹਾਦਸਾ ਗ੍ਰਸਤ ਹੋ ਗਈ, ਜਿਸ ਵਿਚ 11 ਬੱਚੇ ਇਸ ਹਾਦਸੇ ਦਾ ਸ਼ਿਕਾਰ ਹੋ ਗਏ, ਜਿਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਵਲੋਂ ਮੌਕੇ ’ਤੇ ਪੁੱਜ ਕੇ ਭਵਾਨੀਗੜ੍ਹ ਦੇ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ ਅਤੇ ਮੌਕੇ ਤੇ ਉਨ੍ਹਾਂ ਨੂੰ ਮੁਢਲੀ ਸਹਾਇਤਾ ਦਿੱਤੀ ਗਈ ਹੈ। ਇਸ ਹਾਦਸੇ ਸੰਬੰਧੀ ਨਿੱਜੀ ਸਕੂਲ ਦੇ ਕਿਸੇ ਵੀ ਪ੍ਰਿੰਸੀਪਲ ਜਾਂ ਅਧਿਆਪਕ ਸਾਹਿਬ ਦਾ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ