ਕੇਂਦਰ ਸਰਕਾਰ ਨੇ ਚੰਡੀਗੜ੍ਹ ’ਚ ਖ਼ਤਮ ਕੀਤਾ ਪ੍ਰਸ਼ਾਸਨਿਕ ਸਲਾਹਕਾਰ ਦਾ ਅਹੁਦਾ
ਨਵੀਂ ਦਿੱਲੀ, 8 ਜਨਵਰੀ- ਚੰਡੀਗੜ੍ਹ ਵਿਚ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਕੇਂਦਰ ਸਰਕਾਰ ਨੇ ਪ੍ਰਸ਼ਾਸਨਿਕ ਸਲਾਹਕਾਰ ਦਾ ਅਹੁਦਾ ਖ਼ਤਮ ਕਰਕੇ ਮੁੱਖ ਸਕੱਤਰ ਦਾ ਅਹੁਦਾ ਕਾਇਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿਚ ਦੋ ਆਈ.ਏ.ਐਸ. ਅਧਿਕਾਰੀਆਂ ਦੀਆਂ ਅਸਾਮੀਆਂ ਵਧਾ ਦਿੱਤੀਆਂ ਗਈਆਂ ਹਨ, ਜਿਸ ਨਾਲ ਯੂ.ਟੀ. ਵਿਚ ਅਧਿਕਾਰੀਆਂ ਦੀ ਗਿਣਤੀ 11 ਹੋ ਗਈ ਹੈ।