JALANDHAR WEATHER

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀ ਸਲਾਨਾ ਪ੍ਰੀਖਿਆ ਦੀ ਡੇਟਸ਼ੀਟ ਜਾਰੀ

ਐੱਸ.ਏ.ਐੱਸ. ਨਗਰ, 8 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀ ਸਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਮਿਤੀ 19.2.2025 ਤੋਂ ਸ਼ੁਰੂ ਕਰਵਾਈ ਜਾਣੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 7.3.2025 ਤੱਕ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 10.3.2025 ਤੋਂ 4.4.2025 ਤੱਕ ਅਤੇ ਬਾਰਵੀ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 4.4.2025 ਤੱਕ ਬੋਰਡ ਵਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾਵੇਗੀ। ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਲਈ ਪ੍ਰੀਖਿਆ ਸ਼ੁਰੂ ਹੋਣ ਦਾ ਸਮਾਂ ਸਵੇਰੇ 11.00 ਵਜੇ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ