ਕੇਂਦਰ ਦੇ ਫ਼ੈਸਲੇ ਦੀ ਸੁਖਬੀਰ ਸਿੰਘ ਬਾਦਲ ਵਲੋਂ ਨਿਖੇਧੀ
ਚੰਡੀਗੜ੍ਹ, 8 ਜਨਵਰੀ- ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਮੈਂ ਪੰਜਾਬ ਦੇ ਰਾਜਪਾਲ ਦੇ ਸਲਾਹਕਾਰ-ਕਮ-ਪ੍ਰਸ਼ਾਸਕ ਦੇ ਅਹੁਦੇ ਨੂੰ ਮੁੱਖ ਸਕੱਤਰ, ਚੰਡੀਗੜ੍ਹ ਯੂਟੀ ਵਜੋਂ ਮੁੜ ਨਿਯੁਕਤ ਕਰਨ ਦੇ ਭਾਰਤ ਸਰਕਾਰ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਾ ਹਾਂ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ’ਤੇ ਪੰਜਾਬ ਦੇ ਹੱਕੀ ਦਾਅਵੇ ਨੂੰ ਹੋਰ ਕਮਜ਼ੋਰ ਕਰਨ ਲਈ ਭਾਰਤ ਸਰਕਾਰ ਦਾ ਇਹ ਇਕ ਹੋਰ ਪੱਖਪਾਤੀ ਕਦਮ ਹੈ। ਮੈਂ ਕੇਂਦਰ ਨੂੰ ਬੇਨਤੀ ਕਰਦਾ ਹਾਂ ਕਿ ਉਹ ਦੇਸ਼ ਦੀ ਤਾਕਤ ਤੇ ਅਨਾਜ ਭੰਡਾਰ ਨੂੰ ਨੁਕਸਾਨ ਨਾ ਪਹੁੰਚਾਉਣ ਕਿਉਂਕਿ ਇਸ ਦੇ ਨਤੀਜੇ ਬਹੁਤ ਗੰਭੀਰ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਮੈਂਪੰਜਾਬ ਦੇ ਲੋਕਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਪੰਜਾਬ ਵਿਰੋਧੀ ਫ਼ੈਸਲਿਆਂ ’ਤੇ ਕੇਂਦਰ ਦੇ ਨਾਲ ਮਿਲੀ ਭੁਗਤ ਦੇ ਖਿਲਾਫ਼ ਸੁਚੇਤ ਕਰਦਾ ਹਾਂ।