JALANDHAR WEATHER

‌ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ 'ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿਸ਼ਾਲ ਕਾਨਫਰੰਸ ਕਰੇਗਾ-ਇਮਾਨ ਸਿੰਘ ਮਾਨ

ਸ੍ਰੀ ਮੁਕਤਸਰ ਸਾਹਿਬ, 8 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਾਘੀ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿਸ਼ਾਲ ਕਾਨਫਰੰਸ ਕਰੇਗਾ। ਇਹ ਪ੍ਰਗਟਾਵਾ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਨਫਰੰਸ ਦੀ ਤਿਆਰੀ ਲਈ ਪਹੁੰਚੇ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਇਮਾਨ ਸਿੰਘ ਮਾਨ ਨੇ 'ਅਜੀਤ' ਤੇ ਇਸ ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਵਿਚ ਹੋਰ ਪੰਥਕ ਪਾਰਟੀਆਂ ਦੇ ਆਗੂ ਵੀ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਇਥੋਂ ਦਾ ਟੁੱਟੀ ਗੰਢਣ ਦਾ ਇਤਿਹਾਸ ਬਹੁਤ ਵਿਲੱਖਣ ਹੈ ਅਤੇ ਪੰਥ ਨੂੰ ਇਸ ਧਰਤੀ ਉਤੇ ਇਕੱਠਾ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੇ ਪਿਤਾ ਬਾਪੂ ਗੁਰਚਰਨ ਸਿੰਘ ਵੀ ਇਸ ਕਾਨਫਰੰਸ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਦੀਪ ਸਿੱਧੂ, ਸਿੱਧੂ ਮੂਸੇਵਾਲਾ, ਨਿੱਝਰ ਅਤੇ ਪੰਜਵੜ ਦੇ ਕਤਲ ਸਬੰਧੀ ਵੀ ਸਾਡੀ ਪਾਰਟੀ ਵਲੋਂ ਆਵਾਜ਼ ਉਠਾਈ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ