ਤਿਰੂਪਤੀ ਘਟਨਾ: ਵਿਦੇਸ਼ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ, 9 ਜਨਵਰੀ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਤਿਰੂਪਤੀ ਵਿਚ ਵਾਪਰੀ ਘਟਨਾ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਤਿਰੂਪਤੀ ਮੰਦਰ ਵਿਚ ਹੋਈ ਮੰਦਭਾਗੀ ਭਗਦੜ ਤੋਂ ਦੁਖੀ ਹਾਂ। ਉਨ੍ਹਾਂ ਪਰਿਵਾਰਾਂ ਪ੍ਰਤੀ ਮੇਰੀ ਦਿਲੋਂ ਸੰਵੇਦਨਾ ਹੈ, ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।